ਦੀਵਾਨ ਟੋਡਰ ਮੱਲ ਜੀ ਦੀ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਦਾ ਕਾਰਜ ਲਗਭਗ 30 ਫੀਸਦੀ ਹੋਇਆ ਪੂਰਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੀਵਾਨ ਟੋਡਰ ਮੱਲ ਜੀ ਦੀ ਹਵੇਲੀ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ ਵੱਲੋਂ ਕਰਵਾਏ ਜਾ ਰਹੇ ਨਿਰਮਾਣ ਕਾਰਜਾਂ ਵਿੱਚ ਲਗਭਗ 30 ਫੀਸਦੀ ਕਾਰਜ ਪੂਰਾ ਹੋ ਚੁੱਕਾ ਹੈ। ਸਪੀਕਰ ਸੰਧੂ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਜੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਿਮ ਸੰਸਕਾਰਾਂ ਲਈ ਮੋਹਰਾਂ ਦੇ ਕੇ ਇਹ ਜਗ੍ਹਾ ਖਰੀਦੀ ਸੀ।

ਫਤਹਿਗੜ੍ਹ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਤਿਹਾਸਕ ਹਵੇਲੀ 'ਦੀਵਾਨ ਟੋਡਰ ਮੱਲ' ਦੇ ਨਵੀਨੀਕਰਨ ਕੰਮ ਦੀ ਮੌਕੇ 'ਤੇ ਜਾਂਚ ਕੀਤੀ। ਇਨ੍ਹਾਂ ਨਾਲ ਵਿਧਾਇਕ ਲਖਬੀਰ ਸਿੰਘ ਰਾਏ, ਗੁਰਦੇਵ ਸਿੰਘ ਮਾਨ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।
ਸਪੀਕਰ ਸੰਧਵਾਂ ਨੇ ਦੱਸਿਆ ਕਿ ਹਵੇਲੀ ਦੀ ਪੁਰਾਣੀ ਦਿੱਖ ਨੂੰ ਵਾਪਸ ਲਿਆਉਣ ਲਈ ਚੱਲ ਰਹੇ ਕੰਮ 'ਚੋਂ ਤਕਰੀਬਨ 30 ਫੀਸਦੀ ਕੰਮ ਹੋ ਚੁੱਕਾ ਹੈ। ਤਕਨੀਕੀ ਮਾਹਿਰ ਵੀ ਹਰੇਕ ਪੱਖ ਦੀ ਸੰਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਧਰੋਹਰ ਸਾਡੀ ਸਾਂਝੀ ਵਿਰਾਸਤ ਹੈ, ਜਿਸਨੂੰ ਬਚਾਉਣ ਲਈ ਫਾਊਂਡੇਸ਼ਨ ਨੇ ਵੱਡਾ ਜਤਨ ਕੀਤਾ ਹੈ।
ਸੰਧਵਾਂ ਨੇ ਦੱਸਿਆ ਕਿ ਇਹ ਓਹੀ ਧਰਤੀ ਹੈ ਜਿੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ – ਬਾਬਾ ਫਤਹਿ ਸਿੰਘ, ਬਾਬਾ ਜੋਰਾਵਰ ਸਿੰਘ – ਅਤੇ ਮਾਤਾ ਗੁਜਰੀ ਜੀ ਨੇ ਆਪਣੀ ਲਾਸਾਨੀ ਸ਼ਹਾਦਤ ਦਿੱਤੀ। ਓਥੇ ਹੀ ਦੀਵਾਨ ਟੋਡਰ ਮੱਲ ਜੀ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਜਗ੍ਹਾ ਖਰੀਦੀ ਸੀ, ਤਾਂ ਜੋ ਉਹਨਾਂ ਦੇ ਅੰਤਿਮ ਸੰਸਕਾਰ ਹੋ ਸਕਣ। ਇਹ ਮਨੁੱਖੀ ਅਧਿਕਾਰਾਂ ਦੀ ਬੇਮਿਸਾਲ ਮਿਸਾਲ ਹੈ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ ਹਵੇਲੀ ਦੀ ਨਿਸ਼ਕਾਮ ਸੇਵਾ ਦੀ ਸਾਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਨੌਜਵਾਨ ਪੀੜ੍ਹੀ ਲਈ ਇਤਿਹਾਸਕ ਵਿਰਸਾ ਸੰਭਾਲਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੀ ਹਰ ਪੱਖੋਂ ਆਪਣਾ ਸਹਿਯੋਗ ਦੇ ਰਹੀ ਹੈ।
ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨ੍ਹਕੇ ਨੇ ਦੱਸਿਆ ਕਿ ਕੰਮ ਤਿੰਨ ਪੜਾਵਾਂ 'ਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੂੰ ਆਪਣੀ ਇਤਿਹਾਸਕ ਵਿਰਾਸਤ ਸੰਭਾਲਣੀ ਚਾਹੀਦੀ ਹੈ।
ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਨੇ ਫਾਊਂਡੇਸ਼ਨ ਨੂੰ ਆਪਣੀ ਤਨਖਾਹ ਵਿਚੋਂ 11 ਲੱਖ ਰੁਪਏ ਦਾ ਚੈੱਕ ਦਿੱਤਾ।
What's Your Reaction?






