ਜੇਕਰ 15 ਦਿਨਾਂ ਵਿੱਚ ਕੂੜਾ ਸੁੱਟਣ ਲਈ ਜਗ੍ਹਾ ਨਹੀਂ ਦਿੱਤੀ ਤਾਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਅੱਗੇ ਲੱਗੇਗਾ ਧਰਨਾ

ਮੋਹਾਲੀ ਵਿੱਚ ਰੋਜ਼ਾਨਾ ਸੈਂਕੜੇ ਟਨ ਕੂੜਾ ਪੈਦਾ ਹੋਣ ਕਾਰਨ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਚੇਤਾਵਨੀ ਭੇਜੀ । ਡਿਪਟੀ ਮੇਅਰ ਨੇ ਕਿਹਾ ਹੈ ਕਿ ਜੇਕਰ ਗਮਾਡਾ 15 ਦਿਨਾਂ ਵਿੱਚ ਕੂੜਾ ਸੁੱਟਣ ਲਈ ਜਗ੍ਹਾ ਨਹੀਂ ਦਿੱਤੀ ਤਾਂ ਉਹ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ। ਮੋਹਾਲੀ ਵਿੱਚ ਕੂੜੇ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਸ ਕਾਰਨ ਵਾਤਾਵਰਨ ਅਤੇ ਸਿਹਤ ਨੂੰ ਨੁਕਸਾਨ ਹੋ ਰਿਹਾ ਹੈ।

Jun 14, 2025 - 10:55
Jun 14, 2025 - 12:35
 0  0
ਜੇਕਰ 15 ਦਿਨਾਂ ਵਿੱਚ ਕੂੜਾ ਸੁੱਟਣ ਲਈ ਜਗ੍ਹਾ ਨਹੀਂ ਦਿੱਤੀ ਤਾਂ  ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਅੱਗੇ ਲੱਗੇਗਾ ਧਰਨਾ
protest-planned-if-no-garbage-dumping-site-given-in-15-days

ਮੋਹਾਲੀ ਵਿੱਚ ਰੋਜ਼ਾਨਾ ਪੈਦਾ ਹੋ ਰਹੇ ਸੈਂਕੜੇ ਟਨ ਕੂੜੇ ਦੇ ਪ੍ਰਬੰਧ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਨੂੰ ਇੱਕ ਚੇਤਾਵਨੀ ਭੇਜੀ ਹੈ।

ਡਿਪਟੀ ਮੇਅਰ ਨੇ ਮੁੱਖ ਪ੍ਰਸ਼ਾਸਕ ਨੂੰ ਕਿਹਾ ਹੈ ਕਿ ਜੇਕਰ ਗਮਾਡਾ 15 ਦਿਨਾਂ ਦੇ ਅੰਦਰ ਕੂੜਾ ਸੁੱਟਣ ਲਈ ਜਗਾ ਉਪਲਬਧ ਨਹੀਂ ਕਰਵਾਉਂਦਾ, ਤਾਂ ਉਹ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ।

ਨਗਰ ਨਿਗਮ ਵੱਲੋਂ ਪਹਿਲਾਂ ਫੇਜ਼ 8ਬੀ ਦੇ ਨੇੜੇ ਡੰਪਿੰਗ ਗਰਾਉਂਡ ਵਿੱਚ ਕੂੜਾ ਸੁੱਟਿਆ ਜਾਂਦਾ ਸੀ, ਪਰ ਅਦਾਲਤ ਦੀਆਂ ਹਦਾਇਤਾਂ ਕਰਕੇ ਇਸ ਥਾਂ ਨੂੰ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਕਰ ਦਿੱਤਾ ਗਿਆ ਹੈ।

ਡਿਪਟੀ ਮੇਅਰ ਨੇ ਕਿਹਾ ਹੈ ਕਿ ਗਮਾਡਾ ਨੇ ਅਰਬਾਂ ਰੁਪਏ ਦੀ ਜਾਇਦਾਦ ਵੇਚੀ ਹੈ, ਪਰ ਮੋਹਾਲੀ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਜ਼ਮੀਨ ਉਪਲਬਧ ਨਹੀਂ ਕਰਵਾਈ ਜਾ ਰਹੀ।

ਡਿਪਟੀ ਮੇਅਰ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਮਾਮਲੇ ਬਾਰੇ ਪਹਿਲਾਂ ਹੀ ਮੁੱਖ ਮੰਤਰੀ, ਸਬੰਧਤ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੂੰ ਵੀ ਲਿਖਤੀ ਰੂਪ ਵਿੱਚ ਬੇਨਤੀ ਕਰ ਚੁੱਕੇ ਹਨ, ਪਰ ਕੋਈ ਹੱਲ ਨਹੀਂ ਨਿਕਲਿਆ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0