ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ NEET’ਚ ਚਮਕਦਾਰ ਕਾਮਯਾਬੀ, 474 ਨੇ ਭਰੀ ਉੱਡਾਣ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੀ ਸਫਲਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

Jun 16, 2025 - 10:30
Jun 16, 2025 - 10:31
 0  1
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ NEET’ਚ ਚਮਕਦਾਰ ਕਾਮਯਾਬੀ, 474 ਨੇ ਭਰੀ ਉੱਡਾਣ
minister-Harot-Singh-Bains Photo credit: Instagram

ਚੰਡੀਗੜ੍ਹ – ਪੰਜਾਬ ਦੇ ਸਰਕਾਰੀ ਸਕੂਲਾਂ ਨੇ ਇਕ ਵਾਰ ਫਿਰ ਸਾਬਤ ਕਰ ਦਿਤਾ ਕਿ ਘੱਟ ਸਾਧਨਾਂ ਦੇ ਬਾਵਜੂਦ ਵੀ ਉਹ ਅਕਾਦਮਿਕ ਮੈਦਾਨ ’ਚ ਕਿਸੇ ਤੋਂ ਘੱਟ ਨਹੀਂ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਸ਼ਟਰੀ ਪੱਧਰ ’ਤੇ ਹੋਣ ਵਾਲੀ NEET ਪ੍ਰੀਖਿਆ ’ਚ ਇਸ ਵਾਰੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ 474 ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ।

ਉਹਨਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹਨ। ਸ. ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਮੈਡੀਕਲ ਖੇਤਰ ’ਚ ਚਮਕਣ ਲਈ ਤਿਆਰ ਹਨ।

ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਨੀਟ ਤੋਂ ਇਲਾਵਾ, 265 ਵਿਦਿਆਰਥੀਆਂ ਨੇ JEE (ਮੇਨਜ਼) ਅਤੇ 44 ਵਿਦਿਆਰਥੀਆਂ ਨੇ JEE (ਐਡਵਾਂਸਡ) ਪ੍ਰੀਖਿਆ ਵੀ ਪਾਸ ਕੀਤੀ। ਇਹਨਾਂ ਸਖਤ  ਮੁਕਾਬਲਿਆਂ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਇਹ ਉੱਡਾਣ ਸਿੱਖਿਆ ਸਿਸਟਮ ਵਿੱਚ ਆ ਰਹੇ ਪੋਜ਼ੀਟਿਵ ਬਦਲਾਵਾਂ ਦੀ ਨਿਸ਼ਾਨੀ ਹੈ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦਿਆਰਥੀਆਂ ਲਈ ਵਧੀਆ ਸਿੱਖਣ ਵਾਲਾ ਮਾਹੌਲ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਸਿਸਟਮ ਬਣਾਉਣਾ ਚਾਹੁੰਦੇ ਹਾਂ, ਜਿੱਥੇ ਹਰ ਵਿਦਿਆਰਥੀ ਦੀ ਕਾਬਲੀਅਤ ਨੂੰ ਮੌਕਾ ਮਿਲੇ, ਉਹ ਆਪਣੇ ਸੁਪਨੇ ਪੂਰੇ ਕਰ ਸਕੇ ਅਤੇ ਅੱਗੇ ਵਧ ਸਕੇ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0