ਰਾਏਕੋਟ 'ਚ ਐਸ.ਡੀ.ਐਮ. ਦਫ਼ਤਰ ਦਾ ਸਟੈਨੋ 24 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਡੀ.ਐਮ. ਰਾਏਕੋਟ ਦੇ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ । ਸਟੈਨੋਗ੍ਰਾਫਰ ਕੋਲੋਂ 24 ਲੱਖ ਰੁਪਏ ਨਕਦੀ ਸਮੇਤ ਕਈ ਕਾਗਜ਼ਾਤ ਅਤੇ ਦਸਤਾਵੇਜ਼ ਬਰਾਮਦ ਹੋਏ ਹਨ। ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ।

ਲੁਧਿਆਣਾ ਦੇ ਰਾਏਕੋਟ ਵਿਖੇ ਐਸ.ਡੀ.ਐਮ. ਦਫ਼ਤਰ ਵਿੱਚ ਕੰਮ ਕਰ ਰਿਹਾ ਸਟੈਨੋ ਜਤਿੰਦਰ ਸਿੰਘ 24 ਲੱਖ 6 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਕਾਰਵਾਈ ਪੰਜਾਬ ਸਰਕਾਰ ਦੀ "ਜ਼ੀਰੋ ਬਰਦਾਸ਼ਤ" ਨੀਤੀ ਤਹਿਤ ਹੋਈ ਹੈ, ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ।
ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਰਾਏਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ 'ਤੇ ਹੋਈ।
ਸ਼ਿਕਾਇਤਕਰਤਾ ਮੁਤਾਬਕ ਐਸ.ਡੀ.ਐਮ. ਰਾਏਕੋਟ ਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਜੋ ਕਿ ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ ਦਾ ਵਸਨੀਕ ਹੈ, ਲੋਕਾਂ ਤੋਂ ਸਰਕਾਰੀ ਕੰਮਾਂ ਦੀ ਆੜ ਹੇਠ ਵੱਡੀ ਰਕਮਾਂ ਲੈ ਰਹੇ ਸਨ।
ਸ਼ਿਕਾਇਤ ਦੀ ਜਾਂਚ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਸਟੈਨੋ ਦੇ ਦਫ਼ਤਰ 'ਚ ਛਾਪਾ ਮਾਰਿਆ। ਜਾਂਚ ਦੌਰਾਨ ਇੱਕ ਅਲਮਾਰੀ ਵਿਚੋਂ 24 ਲੱਖ 6 ਹਜ਼ਾਰ ਰੁਪਏ ਮਿਲੇ।
ਜਦੋਂ ਸਟੈਨੋ ਕੋਲੋਂ ਪੈਸਿਆਂ ਬਾਰੇ ਪੁੱਛਿਆ ਗਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਾ ਦੇ ਸਕਿਆ। ਇਸ ਤੋਂ ਬਾਅਦ ਉਹਨੂੰ ਕਾਬੂ ਕਰ ਲਿਆ ਗਿਆ।
ਇਸ ਮਾਮਲੇ 'ਚ ਲੁਧਿਆਣਾ ਵਿਜੀਲੈਂਸ ਥਾਣੇ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਜਾਰੀ ਹੈ।
What's Your Reaction?






